Jap Man Satnaam Sada Satnam - Uday Singh - Gurdwara Sri Nanak Jheera Sahib.
Автор: ਜੰਗੀ ਭੰਗੀ ਮਿਸਲ - Jungi Bhangi Misl
Загружено: 2022-02-11
Просмотров: 201
Описание:
SHABAD - 1
ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ
ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥
ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ।ਰਹਾਉ।
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੬।੧੨
SHABAD - 2
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ ।
ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥
ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ।
ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ ।
ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ ।
ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥
ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ ।
ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥
ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧।
SHABAD - 3
ਨਹੀਂ ਜਾਨ ਜਾਈ ਕਛੂ ਰੂਪ ਰੇਖੰ ॥
(ਉਸ ਪ੍ਰਭੂ ਦੀ) ਕੁਝ ਕੁ ਵੀ ਰੂਪ-ਰੇਖਾ ਨਹੀਂ ਜਾਣੀ ਜਾਦੀ,
ਕਹਾ ਬਾਸੁ ਤਾ ਕੋ ਫਿਰੈ ਕਉਨ ਭੇਖੰ ॥
ਉਸ ਦਾ ਵਾਸਾ ਕਿਥੇ ਹੈ ਅਤੇ ਕਿਸ ਭੇਖ ਵਿਚ ਫਿਰਦਾ ਹੈ,
ਕਹਾ ਨਾਮ ਤਾ ਕੈ ਕਹਾ ਕੈ ਕਹਾਵੈ ॥
ਉਸ ਦਾ ਕੀ ਨਾ ਹੈ ਅਤੇ ਕਿਥੋਂ ਦਾ ਕਿਹਾ ਜਾਦਾ ਹੈ,
ਕਹਾ ਕੈ ਬਖਾਨੋ ਕਹੇ ਮੋ ਨ ਆਵੈ ॥੩॥੯੩॥
(ਉਸ ਬਾਰੇ) ਕੀ ਕਹਿ ਕੇ ਦਸਾ (ਕਿਉਾਂਕਿ ਉਹ) ਕਹਿਣੇ ਵਿਚ ਨਹੀਂ ਆਉਾਂਦਾ ॥੩॥੯੩॥
ਨ ਰੋਗੰ ਨ ਸੋਗੰ ਨ ਮੋਹੰ ਨ ਮਾਤੰ ॥
(ਉਸ ਨੂੰ) ਨਾ ਰੋਗ ਹੈ, ਨਾ ਸੋਗ ਹੈ, ਨਾ ਮੋਹ ਹੈ, ਨਾ ਖ਼ੁਮਾਰ ('ਮਾਤੰ') ਹੈ,
ਨ ਕਰਮੰ ਨ ਭਰਮੰ ਨ ਜਨਮੰ ਨ ਜਾਤੰ ॥
ਨਾ ਕਰਮ ਹੈ, ਨਾ ਭਰਮ ਹੈ, ਨਾ ਜਨਮ ਹੈ, ਨਾ ਜਾਤਿ ਹੈ,
ਅਦ੍ਵੈਖੰ ਅਭੇਖੰ ਅਜੋਨੀ ਸਰੂਪੇ ॥
(ਉਹ) ਦ੍ਵੈਸ਼-ਰਹਿਤ, ਭੇਖ ਰਹਿਤ, ਅਤੇ ਅਜੂਨੀ ਸਰੂਪ ਵਾਲਾ ਹੈ,
ਨਮੋ ਏਕ ਰੂਪੇ ਨਮੋ ਏਕ ਰੂਪੇ ॥੪॥੯੪॥
(ਉਸ) ਇਕ ਰੂਪ ਵਾਲੇ ਨੂੰ ਨਮਸਕਾਰ ਹੈ, ਇਕ ਰੂਪ ਵਾਲੇ ਨੂੰ ਨਮਸਕਾਰ ਹੈ ॥੪॥੯੪॥
#dalpanth #kirtan #dasambani #dasamGranth #NihungSingh #nihangSingh #ਦਲਪੰਥ #ਜੰਗੀਭੰਗੀਮਿਸਲਕਪੂਰਥਲਾ #tajinderpalsinghCA #TajinderPalSinghCalifornia #TajinderPalSinghKapurthala #UdaySinghNihungSingh
Повторяем попытку...
Доступные форматы для скачивания:
Скачать видео
-
Информация по загрузке: