ਖੇਤਰੀ ਟਰਾਂਸਪੋਰਟ ਅਫਸਰ ਨਮਨ ਮੜਕਨ ਨੇ ਸਾਂਝੀ ਕੀਤੀ ਜਾਣਕਾਰੀ
Автор: News India Times
Загружено: 2025-10-31
Просмотров: 113
Описание:
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲੱਬਧ*
*ਲੋਕ 1076 'ਤੇ ਕਾਲ ਕਰ ਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਕਰ ਸਕਦੇ ਨੇ ਪ੍ਰਾਪਤ
*ਖੇਤਰੀ ਟਰਾਂਸਪੋਰਟ ਅਫਸਰ ਨਮਨ ਮੜਕਨ ਨੇ ਸਾਂਝੀ ਕੀਤੀ ਜਾਣਕਾਰੀ
ਸੰਗਰੂਰ, 30 ਅਕਤੂਬਰ
ਟਰਾਂਸਪੋਰਟ ਵਿਭਾਗ ਦੀਆਂ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤਾ ਗਿਆ ਹੈ। ਇਹ ਸੇਵਾਵਾਂ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰ ਕੇ ਸੇਵਾ ਕੇਂਦਰਾਂ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਸਬੰਧੀ ਖੇਤਰੀ ਟਰਾਂਸਪੋਰਟ ਦਫਤਰ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਹ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਫਸਰ, ਸ਼੍ਰੀ ਨਮਨ ਮੜਕਨ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪਾਰਦਰਸ਼ੀ, ਸੌਖੇ ਢੰਗ ਅਤੇ ਸਮਾਂਵੱਧ ਤਰੀਕੇ ਨਾਲ ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸੇਵਾਵਾਂ ਮੁਹਈਆ ਕਰਵਾਉਣ ਲਈ ਇਹ ਕਦਮ ਚੁੱਕਿਆ ਹੈ, ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।
ਨਾਗਰਿਕਾਂ ਨੂੰ ਪਹਿਲਾਂ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸਨ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਾਈਬਰ ਕੈਫ਼ੇ ਜਾਣਾ ਪੈਂਦਾ ਸੀ ਜਾਂ ਖ਼ੁਦ ਆਨਲਾਈਨ ਅਰਜ਼ੀ ਦੇਣੀ ਪੈਂਦੀ ਸੀ। ਅਰਜ਼ੀ ਦੇਣ ਤੋਂ ਬਾਅਦ ਉਨ੍ਹਾਂ ਨੂੰ ਦਸਤਾਵੇਜ਼ ਤਸਦੀਕ ਵਰਗੇ ਕੰਮਾਂ ਲਈ ਕਈ ਵਾਰ ਆਰ.ਟੀ.ਓ. ਦਫ਼ਤਰਾਂ ਦਾ ਚੱਕਰ ਕੱਟਣਾ ਪੈਂਦਾ ਸੀ, ਜਿਸ ਕਾਰਨ ਕਈ ਵਿਅਕਤੀਆਂ ਨੂੰ ਕਾਫ਼ੀ ਮੁਸ਼ਕਲ ਹੁੰਦੀ ਸੀ।
ਹੁਣ ਨਾਗਰਿਕਾਂ ਨੂੰ ਆਰ.ਟੀ.ਓ. ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਕਿਉਂਕਿ ਇਹ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਲਈ ਇਨ੍ਹਾਂ ਕੇਂਦਰਾਂ ਦੇ ਸਟਾਫ਼ ਨੂੰ ਸਹੀ ਢੰਗ ਨਾਲ ਸਿਖਲਾਈ ਦਿੱਤੀ ਗਈ ਹੈ।
Повторяем попытку...
Доступные форматы для скачивания:
Скачать видео
-
Информация по загрузке: