Amritpal Singh | MP Amritpal Singh ਦੀ ਪਟੀਸ਼ਨ 'ਤੇ HC 'ਚ ਹੋਵੇਗੀ ਸੁਣਵਾਈ OneIndia Punjabi
Автор: Oneindia Punjabi
Загружено: 2026-01-27
Просмотров: 200
Описание:
MP ਅੰਮ੍ਰਿਤਪਾਲ ਸਿੰਘ 'ਤੇ
ਅੱਜ ਆਵੇਗਾ ਅਹਿਮ ਫੈਸਲਾ !
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਅਹਿਮ ਸੁਣਵਾਈ ਹੋਵੇਗੀ। ਇਸ ਪਟੀਸ਼ਨ ਰਾਹੀਂ MP ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਉਨ੍ਹਾਂ ‘ਤੇ ਤੀਜੀ ਵਾਰ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਹੈ। ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਦੀ ਰਿਹਾਈ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਸਰਕਾਰ ਨੇ ਅਦਾਲਤ ਅੱਗੇ ਆਪਣਾ ਪੱਖ ਰੱਖਦੇ ਹੋਏ NSA ਨੂੰ ਜਾਇਜ਼ ਕਰਾਰ ਦਿੱਤਾ ਸੀ। ਦੱਸ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਜਿੱਥੇ ਉਨ੍ਹਾਂ ‘ਤੇ NSA ਲਾਗੂ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਵੱਲੋਂ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ 28 ਜਨਵਰੀ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਮੰਗੀ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਖਡੂਰ ਸਾਹਿਬ ਤੋਂ ਚੁਣੇ ਹੋਏ ਸੰਸਦ ਮੈਂਬਰ ਹਨ ਅਤੇ ਲੋਕਤੰਤਰਕ ਜ਼ਿੰਮੇਵਾਰੀਆਂ ਨਿਭਾਉਣ ਲਈ ਉਨ੍ਹਾਂ ਦੀ ਸੰਸਦ ਵਿੱਚ ਹਾਜ਼ਰੀ ਜ਼ਰੂਰੀ ਹੈ। ਹਾਲਾਂਕਿ ਇਸ ਮਾਮਲੇ ‘ਤੇ ਅੰਤਿਮ ਫੈਸਲਾ ਗ੍ਰਹਿ ਸੈਕਟਰੀ ਵੱਲੋਂ ਲਿਆ ਜਾਣਾ ਹੈ, ਕਿ ਉਨ੍ਹਾਂ ਨੂੰ ਪੈਰੋਲ ਜਾਂ ਅਸਥਾਈ ਰਾਹਤ ਮਿਲਦੀ ਹੈ ਜਾਂ ਨਹੀਂ। ਹੁਣ ਸਭ ਦੀ ਨਜ਼ਰ ਅੱਜ ਹੋਣ ਵਾਲੀ ਹਾਈ ਕੋਰਟ ਦੀ ਸੁਣਵਾਈ ‘ਤੇ ਟਿਕੀ ਹੋਈ ਹੈ, ਕਿਉਂਕਿ ਇਹ ਫੈਸਲਾ ਨਾ ਸਿਰਫ਼ ਅੰਮ੍ਰਿਤਪਾਲ ਸਿੰਘ ਲਈ, ਸਗੋਂ ਸਿਆਸੀ ਅਤੇ ਕਾਨੂੰਨੀ ਤੌਰ ‘ਤੇ ਵੀ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
#MPAmritpalsingh #highcourt #NSA
Повторяем попытку...
Доступные форматы для скачивания:
Скачать видео
-
Информация по загрузке: